ਨਾਭਾ 27 ਮਈ (ਬੇਅੰਤ ਸਿੰਘ ਰੋਹਟੀ ਖਾਸ) ਸ਼ੋ੍ਮਣੀ ਅਕਾਲੀ ਦਲ ਵੱਲੋਂ ਨਵ ਨਿਯੁਕਤ ਕਰਨ ਲਈ ਅੱਜ ਸਥਾਨਕ ਦਫ਼ਤਰ ਵਿਖੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਪ੍ਰੋਗਰਾਮ ਉਲੀਕਿਆ ਗਿਆ ਜਿਸ ਚ ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਨਵ ਨਿਯੁਕਤ ਪ੍ਰਧਾਨ ਸਤਨਾਮ ਸਿੰਘ ਸੱਤਾ ਅਤੇ ਯੂਥ ਆਗੂ ਵਿਕਰਮਜੀਤ ਚੋਹਾਨ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਉਪਰੰਤ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਯੂਥ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਪਾਰਟੀ ਪ੍ਰਤੀ ਵਫ਼ਾਦਾਰ ਵਰਕਰਾਂ ਨੂੰ ਅਹਿਮ ਅਹੁਦੇਦਾਰੀਆਂ ਨਾਲ ਨਿਵਾਜਾਦੀ ਰਹਿੰਦੀ ਹੈ ਜਿਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਨ੍ਹਾਂ ਨੋਜਵਾਨ ਨੂੰ ਸਰਕਲ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਨਵ ਨਿਯੁਕਤ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਸੱਤਾ ਅਤੇ ਯੂਥ ਆਗੂ ਵਿਕਰਮਜੀਤ ਚੋਹਾਨ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚ ਯੂਥ ਵਰਗ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਵੇਗਾ ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਸੱਤਾ ਸੰਦੀਪ ਸਿੰਘ ਹਿੰਦ ਕੰਬਾਈਨ ਨਾਭਾ ਸ਼ਹਿਰੀ ਪ੍ਰਧਾਨ ਜਸਵੀਰ ਸਿੰਘ ਜੱਸਾ ਸਰਕਲ ਪ੍ਰਧਾਨ ਦੁੱਲਦੀ ਪਰਮਜੀਤ ਸਿੰਘ ਥੂਹੀ ਦਿਹਾਤੀ ਨਾਭਾ ਪ੍ਰਧਾਨ ਰਣਜੀਤ ਸਿੰਘ ਘੁੰਡਰ ਸਰਕਾਰ ਪ੍ਰਧਾਨ ਬਲਵੀਰ ਸਿੰਘ ਖੱਟੜਾ ਭਾਦਸੋਂ ਸ਼ਹਿਰੀ ਪ੍ਰਧਾਨ ਸੁਖਜੀਤ ਸਿੰਘ ਸੋਨੀ ਸਰਕਲ ਪ੍ਰਧਾਨ ਚੋਧਰੀ ਮਾਜਰਾ ਅਮਨ ਕਕਰਾਲਾ ਸੀਨੀਅਰ ਮੀਤ ਪ੍ਰਧਾਨ ਅਮਰਿੰਦਰ ਸਿੰਘ ਸਰਕਲ ਪ੍ਰਧਾਨ ਦੰਦਰਾਲਾ ਢੀਂਡਸਾ ਧਰਮਿੰਦਰ ਸਿੰਘ ਪ੍ਰਧਾਨ ਮੱਲੇਵਾਲ ਜਗਦੀਪ ਸਿੰਘ ਸਰਕਲ ਪ੍ਰਧਾਨ ਥੂਹੀ ਗੁਰਤੇਜ ਸਿੰਘ ਪ੍ਰਧਾਨ ਛੀਟਾਂਵਾਲਾ ਹਾਜ਼ਰ ਸਨ।