ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ

ਭਵਾਨੀਗੜ੍ਹ 15 ਜੂਨ (ਗੁਰਵਿੰਦਰ ਸਿੰਘ) ਸਥਾਨਕ ਪਿੰਡ ਬਲਿਆਲ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਧੰਨਾ ਜੱਟ ਪਿੰਡ ਬਲਿਆਲ ਵਿਖੇ ਸੰਗਤ ਵੱਲੋਂ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖਦੇ ਹੋਏ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਗ੍ਰੰਥੀ ਸਿੰਘਾਂ ਵੱਲੋਂ ਸੰਗਤਾਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਜਾਣੂ ਕਰਾਇਆ ਗਿਆ । ਇਸ ਉਪਰੰਤ ਬੱਚਿਆਂ ਦਾ ਗੁਰਬਾਣੀ ਕੰਠ ਮੁਕਾਬਲਾ ਵੀ ਕਰਵਾਇਆ ਗਿਆ ।ਜਿਸ ਵਿੱਚ ਪਹਿਲਾ ਸਥਾਨ ਸਹਿਜਪ੍ਰੀਤ ਸਿੰਘ ਦੂਜਾ ਸਥਾਨ ਪੁਸ਼ਪਿੰਦਰ ਕੌਰ ਤੀਜਾ ਸਥਾਨ ਜੋਬਨਪ੍ਰੀਤ ਸਿੰਘ ਤੇ ਚੌਥਾ ਸਥਾਨ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸਪ੍ਰੀਤ ਕੌਰ, ਕਰਨਵੀਰ ਸਿੰਘ, ਹਰਜੋਤ ਸਿੰਘ, ਜਸਪ੍ਰੀਤ ਸਿੰਘ, ਜਸ਼ਨਦੀਪ ਸਿੰਘ ,ਰਮਨੀਤ ਕੌਰ, ਨਵਨੀਤ ਕੌਰ, ਗੌਰਵ ਰਾਣਾ, ਸੁਖਮਣੀ ਕੌਰ ,ਪ੍ਰਿੰਸਦੀਪ ਸਿੰਘ, ਭਗਤ ਸਿੰਘ ,ਕਮਲਦੀਪ ਸਿੰਘ ਨੇ ਭਾਗ ਲਿਆ ਮੁਕਾਬਲੇ ਚ ਸਥਾਨ ਪ੍ਰਾਪਤ ਕਰਨ ਤੇ ਸਾਰੇ ਭਾਗ ਲੈਣ ਵਾਲਿਆਂ ਨੂੰ ਬੱਚਿਆਂ ਦਾ ਗੁਰੂ ਘਰ ਦੇ ਪ੍ਰੇਮੀ ਗੁਰਮੱਤ ਸਿੰਘ ਅਤੇ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਸਨਮਾਨਿਤ ਕੀਤਾ ਗਿਆ। ਗੁਰੂਘਰ ਦੇ ਪ੍ਰਧਾਨ ਨੰਦ ਸਿੰਘ ਕਲੇਰ ਨੇ ਸਾਰੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਦੌਰਾਨ ਗੁਰਦੁਆਰੇ ਵਿੱਚ ਠੰਢੇ ਜਲ ਦੀ ਛਬੀਲ ਵੀ ਲਗਾਈ ਗਈ।