ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਟਰੱਕ ਆਪ੍ਰੇਟਰਾਂ ਦਾ ਰੋਸ
ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਟਰੱਕ ਉਪਰੇਟਰਾਂ ਨੂੰ ਕਾਰੋਬਾਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ: ਬਿੱਟੂ ਤੂਰ

ਭਵਾਨੀਗਡ਼੍ਹ (ਗੁਰਵਿੰਦਰ ਸਿੰਘ) ਦੇਸ਼ ਭਰ ਚ ਪੈਟਰੋਲ ਤੇ ਡੀਜ਼ਲ ਦੀਆਂ ਅਸਮਾਨੀਂ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਅੱਜ ਇੱਥੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਓਪਰੇਟਰਾਂ ਵੱਲੋਂ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਟਰੱਕ ਆਪਰੇਟਰਾਂ ਨੇ ਕੇਂਦਰ ਸਰਕਾਰ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਕੀਤੀ । ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਿੱਟੂ ਤੂਰ ਅਤੇ ਰਣਜੀਤ ਸਿੰਘ ਤੂਰ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਕਾਰਨ ਟਰੱਕ ਓਪਰੇਟਰਾਂ ਲਈ ਆਪਣਾ ਕਾਰੋਬਾਰ ਚਲਾਉਣਾ ਬਹੁਤ ਹੀ ਮੁਸ਼ਕਿਲ ਹੋ ਗਿਆ। ਹੈ ਨਿੱਤ ਡੀਜ਼ਲ ਦੇ ਵਧਦੇ ਭਾਅ ਅਤੇ ਹੋਰ ਖਰਚਿਆਂ ਕਰਕੇ ਟਰੱਕ ਓਪਰੇਟਰਾਂ ਲਗਾਤਾਰ ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਹਨ ਤੇ ਮਹਿੰਗਾਈ ਕਾਰਨ ਇੱਕ ਦਿਨ ਉਹਆਪਣੇ ਟਰੱਕਾਂ ਨੂੰ ਘਰਾਂ ਚ ਖੜਾਉਣ ਲਈ ਮਜਬੂਰ ਹੋ ਜਾਣਗੇ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਦੇਸ਼ ਨੂੰ ਆਰਥਿਕ ਪੱਖੋਂ ਕਮਜ਼ੋਰ ਕਰ ਦਿੱਤਾ ਹੈ । ਇਸ ਮੌਕੇ ਹਰਜੀਤ ਸਿੰਘ ਦਵਿੰਦਰ ਸਿੰਘ ਨਿਰਮਲ ਸਿੰਘ ਗੁਰਪ੍ਰੀਤ ਸਿੰਘ ਬਾਲਦ ਪ੍ਰੀਤਮ ਸਿੰਘ ਬਹਿਲਾ ਆਦਿ ਟਰੱਕ ਓਪਰੇਟਰ ਹਾਜ਼ਰ ਸਨ ।