ਭਵਾਨੀਗਡ਼੍ਹ (ਗੁਰਵਿੰਦਰ ਸਿੰਘ) ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਉਥੇ ਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿਖੇ 18 ਸਾਲ ਤੋਂ ਵਧੇਰੇ ਦੀ ਉਮਰ ਦੇ ਲੋਕਾਂ ਲਈ ਕੋਵਿੰਡ-19 ਟੀਕਾਕਰਨ ਕੈਂਪ ਲਗਾਇਆ ਗਿਆ ।ਸਕੂਲ ਦੇ ਚੇਅਰਮੈਨ ਅਨਿਲ ਮਿੱਤਲ ਅਤੇ ਪ੍ਰਿੰਸੀਪਲ ਮੀਨੂੰ ਸੂਦ ਨੇ ਦੱਸਿਆ ਕਿ ਕੈਂਪ ਵਿਚ 70 ਦੇ ਕਰੀਬ ਲੋਕਾਂ ਦਾ ਸਫਲਤਾਪੂਰਵਕ ਟੀਕਾਕਰਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਤੇ ਲੋਕਾਂ ਨੂੰ ਯਕੀਨ ਨਾ ਕਰਨ ਲਈ ਕਿਹਾ ਤੇ ਹਰੇਕ ਨੂੰ ਆਪਣੀ ਵਾਰੀ ਆਉਣ ਤੇ ਬਿਨਾਂ ਕਿਸੇ ਡਰ ਤੋਂ ਵੈਕਸੀਨ ਕਰਵਾਉਣ ਦੀ ਵੀ ਅਪੀਲ ਕੀਤੀ ।