ਜੈ ਜਵਾਨ ਜੈ ਕਿਸਾਨ ਮੋਰਚਾ ਵੱਲੋੰ ਬਹਾਦਰ ਬੁੱਟਰ ਹਲਕਾ ਸੰਗਰੂਰ ਤੋ ਇੰਚਾਰਜ ਨਿਯੁਕਤ

ਭਵਾਨੀਗੜ੍ਹ 22 ਅਗਸਤ (ਗੁਰਵਿੰਦਰ ਸਿੰਘ ਰੋਮੀ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਕਾਰਨ ਹਰ ਰਾਜਨੀਤਕ ਪਾਰਟੀ ਨੇ ਆਪਣੀਆਂ ਰਾਜਨੀਤਕ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਜੈ ਜਵਾਨ ਜੈ ਕਿਸਾਨ ਮੋਰਚਾ ਹਾਈ ਕਮਾਂਡ ਵੱਲੋਂ ਬਹਾਦਰ ਸਿੰਘ ਬੁੱਟਰ ਮਾਝੀ ਨੂੰ ਹਲਕਾ ਸੰਗਰੂਰ ਤੋਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬਹਾਦਰ ਸਿੰਘ ਬੁੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਵੱਡੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਜੈ ਜਵਾਨ ਜੈ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਸੁਨੀਲ ਕੁਮਾਰ ਐਡਵੋਕੇਟ ਸੁਪਰੀਮ ਕੋਰਟ ਦਿੱਲੀ ਅਤੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਇਕ ਸੂਬੇ ਵਿਚ ਵੱਡਾ ਬਦਲਾਅ ਲਿਆਉਣਾ ਚਾਹੁੰਦੇ ਹਨ ਜਿਸ ਦੇ ਤਹਿਤ ਜੈ ਜਵਾਨ ਜੈ ਕਿਸਾਨ ਮੋਰਚਾ ਆਪਣੀ ਅਹਿਮ ਭੂਮਿਕਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਰਾਜਨੀਤਕ ਬਦਲਾਅ ਇਸ ਮੌਕੇ ਸਮੇਂ ਦੀ ਮੁੱਖ ਲੋੜ ਹੈ ਜਿਸ ਕਾਰਨ ਜੈ ਜਵਾਨ ਜੈ ਕਿਸਾਨ ਮੋਰਚੇ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।