ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੀ ਵਿਦਿਆਰਥਣ ਵੱਲੋਂ ਸਲੋਗ ਲੇਖਣ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਭਵਾਨੀਗੜ੍ਹ, 26 ਅਗਸਤ (ਗੁਰਵਿੰਦਰ ਸਿੰਘ ਭਵਾਨੀਗੜ੍ਹ)-ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਦੀ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਦੇ ਕੋਆਡੀਨੇਟਰ ਡਾ. ਗੁਰਮੀਤ ਕੌਰ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਸਲੋਗਨ ਲੇਖਣ ਮੁਕਾਬਲੇ ਵਿੱਚ ਸੰਗਰੂਰ ਜ਼ੋਨ ਵਿੱਚੋ ਪਹਿਲਾ ਸਥਾਨ ਹਾਸਿਲ ਕੀਤਾ।
ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਪ੍ਰੋ: ਪਦਮਪ੍ਰੀਤ ਕੌਰ ਘੁਮਾਣ ਨੇ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਅਤੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਪ੍ਰਾਪਤੀਆਂ ਕਰਨ ਦੀ ਵੀ ਕਾਮਨਾ ਕੀਤੀ।