ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪਿੰਡ ਬਟੜਿਆਣਾ ਵਿੱਚ ਵਾਰਡ ਨੰਬਰ 1 ਅਤੇ ਵਾਰਡ ਨੰ. 2 ਵਿਚ ਪਾਣੀ ਦੇ ਪਏ ਸੀਵਰੇਜ ਬਲੌਕ ਨੂੰ ਲੈ ਕੇ ਪਿੰਡ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਅਤੇ 2 ਦੀ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਪਾਣੀ ਗਲੀ ਵਿੱਚ ਹੀ ਜਮ੍ਹਾਂ ਹੋ ਜਾਂਦਾ ਹੈ ਅਤੇ ਕਈ ਕਈ ਦਿਨ ਪਾਣੀ ਖੜ੍ਹੇ ਹੋਣ ਦੇ ਕਾਰਨ ਇਥੋਂ ਲੰਘਣਾ ਵੀ ਬਹੁਤ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਸ ਖੜ੍ਹੇ ਪਾਣੀ ਹੋਣ ਦੇ ਕਾਰਨ ਬਿਮਾਰੀ ਹੋਣ ਦਾ ਵੀ ਬਹੁਤ ਡਰ ਹੈ । ਇਸ ਸਮੱਸਿਆ ਕਾਰਨ ਅੱਜ ਮੁਹੱਲਾ ਨਿਵਾਸੀਆਂ ਵੱਲੋਂ ਇਕੱਠੇ ਹੋ ਕੇ ਸਰਪੰਚ ਅਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਇਸ ਸਮੱਸਿਆ ਨੂੰ ਜਲਦ ਹੀ ਹੱਲ ਕਰਨ ਦੀ ਵੀ ਅਪੀਲ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਬਲਕਾਰ ਸਿੰਘ ਨੇ ਦੱਸਿਆ ਕਿ ਨਵੇਂ ਨਾਲੇ ਦੀ ਅਪਰੂਵਲ ਵਾਸਤੇ ਮਤਾ ਪਾ ਚੁੱਕੇ ਹਾਂ ਜਲਦੀ ਹੀ ਨਵਾਂ ਨਾਲਾ ਬਣਵਾ ਦਿੱਤਾ ਜਾਵੇਗਾ ਅਤੇ ਸਮੱਸਿਆ ਨੂੰ ਹੱਲ ਕਰ ਦਿੱਤਾ ਜਾਵੇਗਾ । ਇਸ ਮੌਕੇ ਬੀਡੀਓ ਬਲਜੀਤ ਸਿੰਘ ਸੋਹੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੇਰੇ ਧਿਆਨ ਵਿਚ ਆ ਚੁੱਕੀ ਹੈ ਪੰਚਾਇਤ ਅਫ਼ਸਰ ਨੂੰ ਭੇਜ ਕੇ ਇਸ ਸਮੱਸਿਆ ਦਾ ਜਲਦ ਹੀ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਮੁਹੱਲਾ ਨਿਵਾਸੀ ਸਾਬਕਾ ਸਰਪੰਚ ਜੋਗਿੰਦਰ ਸਿੰਘ, ਅਵਤਾਰ ਸਿੰਘ, ਬਲਜਿੰਦਰ ਸਿੰਘ, ਪਰਗਟ ਸਿੰਘ, ਮੈਂਬਰ ਕਰਨੈਲ ਸਿੰਘ, ਮੈਂਬਰ ਰਾਜਾ ਸਿੰਘ,ਗੁਰਜਿੰਦਰ ਸਿੰਘ ਅਤੇ ਨਵਪ੍ਰੀਤ ਸਿੰਘ ਆਦਿ ਮੁਹੱਲਾ ਨਿਵਾਸੀ ਹਾਜ਼ਰ ਸਨ ।