ਭਵਾਨੀਗੜ੍ (ਗੁਰਵਿੰਦਰ ਸਿੰਘ ਰੋਮੀ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਅਕਾਦਮਿਕ ਸੈਸ਼ਨ 2021-22 ਵਿੱਚ ਕਰਵਾਏ ਜਾ ਰਹੇ ਖੇਤਰੀ ਯੁਵਕ ਤੇ ਲੋਕ ਮੇਲੇ ਤਹਿਤ ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ । ਕਾਲਜ ਪ੍ਰਿੰਸੀਪਲ ਪ੍ਰੋ.ਪਦਮਪ੍ਰੀਤ ਕੌਰ ਘੁਮਾਣ ਜੀ ਨੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੂੰ ਇਸ ਪ੍ਰਤਿਭਾ ਮੁਕਾਬਲੇ ਦਾ ਹਿੱਸਾ ਬਣਨ ਲਈ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਪ੍ਰਤੀਯੋਗਤਾਵਾਂ ਵਿੱਚ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਕਾਵਿ-ਉਚਾਰਣ,ਭਾਸ਼ਣ, ਵਾਦ-ਵਿਵਾਦ, ਕੁਇਜ ਅਤੇ ਸਾਹਿਤਕ ਤੇ ਪ੍ਰਦਰਸ਼ਨੀ ਲੋਕ-ਕਲਾਵਾਂ ਵਿੱਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ । ਇਸ ਪ੍ਰਤਿਭਾ ਖੋਜ ਮੁਕਾਬਲੇ ਵਿੱਚ ਵੱਖ-ਵੱਖ ਵੰਨਗੀਆਂ ਵਿੱਚੋਂ ਚੁਣੇ ਗਏ ਵਿਦਿਆਰਥੀ ਖੇਤਰੀ ਯੁਵਕ ਮੇਲੇ ਦਾ ਹਿੱਸਾ ਬਣਨਗੇ । ਇਹ ਪ੍ਰਤਿਭਾ ਖੋਜ ਮੁਕਾਬਲਾ ਯੁਵਕ ਸੇਵਾਵਾ ਵਿਭਾਗ ਦੇ ਕੋਆਰਡੀਨੇਟਰ ਡਾ.ਗੁਰਮੀਤ ਕੌਰ, ਪ੍ਰੋ ਕਮਲਜੀਤ ਕੌਰ ਤੇ ਡਾ.ਅਰਮਾਨਇੰਦਰਜੀਤ ਸਿੰਘ ਦੀ ਨਿਗਰਾਨੀ ਅਧੀਨ ਕਰਵਾਇਆ ਗਿਆ । ਇਸ ਪ੍ਰੋਗਰਾਮ ਵਿੱਚ ਸਮੂਹ ਸਟਾਫ ਤੇ ਵਿਦਿਆਰਥੀ ਸ਼ਾਮਿਲ ਹੋਏ ।