ਟਰੱਕ ਯੂਨੀਅਨ ਭਵਾਨੀਗਡ਼੍ਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਕੈਬਨਿਟ ਮੰਤਰੀ ਸਿੰਗਲਾ ਨੇ ਲਵਾਈ ਹਾਜਰੀ.ਟਰੱਕ ਯੂਨੀਅਨ ਵਲੋ ਸਿੰਗਲਾ ਦਾ ਸਨਮਾਨ

ਭਵਾਨੀਗੜ੍ਹ, 16 ਅਕਤੂਬਰ (ਗੁਰਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਅੱਜ ਟਰੱਕ ਯੂਨੀਅਨ ਭਵਾਨੀਗਡ਼੍ਹ ਵਿਖੇ ਸਾਉਣੀ ਦੇ ਸੀਜ਼ਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕੀਤੀ ਗਈ ਤਿੰਨ ਦਿਨਾਂ ਤੋਂ ਅਖੰਡ ਸਾਹਿਬ ਪ੍ਰਕਾਸ਼ ਕਰਵਾਏ ਗਏ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ ਭੋਗ ਪਾਉਣ ਉਪਰੰਤ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਤੂਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਿਸ਼ੇਸ਼ ਤੌਰ ਤੇ ਪਹੁੰਚੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਸੰਗਰੂਰ ਜ਼ਿਲ੍ਹੇ ਦੀਆਂ ਟਰੱਕ ਯੂਨੀਅਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਪੱਧਰ ਤੇ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਵੀ ਕੀਤਾ. ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ ਅਤੇ ਆਉਣ ਵਾਲੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ. ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਬਿੱਟੂ ਤੂਰ, ਜਗਤਾਰ ਸ਼ਰਮਾ ਨਮਾਦਾ ,ਸਾਬਕਾ ਪ੍ਰਧਾਨ ਜਗਮੀਤ ਸਿੰਘ ਭੋਲਾ ਬਲਿਆਲ, ਸਰਬਜੀਤ ਸਿੰਘ ਬਿੱਟੂ ਬਲਿਆਲ, ਸੁਖਮਿੰਦਰਪਾਲ ਸਿੰਘ ਤੂਰ, ਗੁਰਤੇਜ ਸਿੰਘ ਝਨੇੜੀ, ਰਾਮ ਸਿੰਘ ਮੱਟਰਾਂ, ਵਰਿੰਦਰ ਪੰਨਵਾਂ ਚੇਅਰਮੈਨ, ਪ੍ਰਦੀਪ ਗਰਗ ਚੇਅਰਮੈਨ, ਡੀਐੱਸਪੀ ਗੁਰਿੰਦਰ ਸਿੰਘ ਬੱਲ, ਕਰਮਜੀਤ ਸਿੰਘ ਵਾਲੀਆ ਪ੍ਰਧਾਨ ਟਰੱਕ ਯੂਨੀਅਨ ਸੰਗਰੂਰ ਅਤੇ ਗੋਗੀ ਚੱਠਾ, ਬਿੱਟੂ ਠੇਕੇਦਾਰ ਅਮਰਗਡ਼੍ਹ, ਠੇਕੇਦਾਰ ਅਮਰੀਕ ਸਿੰਘ, ਸੁਖਚੈਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੰਚ ਸਰਪੰਚ ਚ ਚੇਅਰਮੈਨ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਟਰੱਕ ਆਪ੍ਰੇਟਰ ਹਾਜ਼ਰ ਸਨ।