Breaking: ਮੁੱਖ ਮੰਤਰੀ ਚੰਨੀ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦਿਆਂ ਲਏ ਵੱਡੇ ਫ਼ੈਸਲੇ; ਪੜ੍ਹੋ ਪੂਰੀ ਖ਼ਬਰ


ਮਾਲਵਾ ਬਿਊਰੋ, ਚੰਡੀਗੜ੍ਹ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਸਰਬਸਾਂਝੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਪਹਿਲਾਂ ਮੀਟਿੰਗ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦਾ ਅਧਿਕਾਰ ਵਧਾਉਣ ‘ਤੇ ਚਰਚਾ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਸਰਬ ਸਾਂਝੀ ਮੀਟਿੰਗ ਲਈ ਸਾਰੀਆਂ ਪਾਰਟੀਆਂ ਨੂੰ ਸੱਦਿਆ ਗਿਆ ਸੀ। ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਦਲ ਦੇ ਆਗੂ ਹਰਪਾਲ ਚੀਮਾ ਤੇ ਅਮਨ ਅਰੋੜਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਚੀਮਾ ਵੀ ਮੌਜ਼ੂਦ ਰਹੇ।

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਫ਼ੈਸਲੇ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਰਕਾਰ ਨਾਲ ਮਿਲਕੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਛੇਤੀ ਹੀ ਇਸ ਮੁੱਦੇ ਉਤੇ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।