ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਰਨਗੇ ਪ੍ਰੈਸ ਕਾਨਫਰੰਸ


ਚੰਡੀਗੜ੍ਹ (ਮਾਲਵਾ ਬਿਊਰੋ),26 ਅਕਤੂਬਰ 2021
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਯਾਨੀ ਕਿ 27 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਜਿਸ ਦੌਰਾਨ ਉਹ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।ਜਿਸ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਪ੍ਰੈਸ ਕਾਨਫਰੰਸ ਦਾ ਸਿੱਧਾ ਪ੍ਰਸਾਰਨ ਉਹਨਾਂ ਦੇ ਫੇਸ ਬੁੱਕ ਪੇਜ਼‘ਤੇ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਇਹ ਖ਼ਾਸ ਪ੍ਰੈਸ ਕਾਨਫਰੰਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ।