ਭਵਾਨੀਗੜ (ਗੁਰਵਿੰਦਰ ਸਿੰਘ) ਅੱਜ ਦੇ ਸਮੇਂ ਵਿਚ ਵੱਧ ਰਹੇ ਸੜਕ ਹਾਦਸਿਆਂ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀ ਨੂੰ ਧਿਆਨ ਵਿੱਚ ਰੱਖਦੇ ਹੋਏ। ਸਕੂਲ ਦੇ ਯਤਨਾਂ ਸਦਕਾ ਅੱਜ ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਸਕੂਲ ਵਿੱਚ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਟਰੈਫਿਕ ਸੈੱਲ ਦੇ ਇੰਚਾਰਜ ਹਰਦੇਵ ਸਿੰਘ (ਏ.ਐਸ.ਆਈ.) ਟਰੈਫਿਕ ਇੰਚਾਰਜ ਭਵਾਨੀਗੜ੍ਹ (ਸਾਹਿਬ ਸਿੰਘ) ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਹਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੈਮੀਨਾਰ ਦੇ ਅੰਤ ਵਿੱਚ ਸਕੂਲ ਦੇ ਮੈਨੇਜਰ ਅਨਿਲ ਮਿੱਤਲ, ਆਸ਼ਿਮਾ ਮਿੱਤਰ ਅਤੇ ਹੋਰ ਪਤਵੰਤੇ ਸੱਜਣ ਅਤੇ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਸੂਦ ਨੇ ਹਰਦੇਵ ਸਿੰਘ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਨੂੰ ਜਾਣਕਾਰੀ ਦੇਣ ਲੲੀ ਸਕੂਲ ਮਨੇਜਮੈਂਟ ਮੈਂਬਰਾਂ ਵਲੋਂ ਬਹੁਤ ਬਹੁਤ ਧੰਨਵਾਦ ਕੀਤਾ ਗਿਆ।