ਭਵਾਨੀਗੜ੍ਹ 31 ਅਕਤੂਬਰ (ਗੁਰਵਿੰਦਰ ਸਿੰਘ) ਪਿਛਲੇ ਦਿਨੀਂ ਪਈ ਭਾਰੀ ਬਰਸਾਤ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਬਲਾਕ ਭਵਾਨੀਗਡ਼੍ਹ ਦੇ ਪਿੰਡ ਸਕਰੌਦੀ ਵਿਖੇ ਵੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਲਾਲ ਮਹਿੰਦਰ ਸਿੰਘ ਲਾਲੀ ਸਕਰੌਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੇ ਪਿੰਡ ਦੇ ਸਿਮਰਨ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਛੇ ਏਕੜ ਕਣਕ ਦੀ ਬਿਜਾਈ ਕੀਤੀ ਗਈ ਸੀ ਜੋ ਭਾਰੀ ਪਾਣੀ ਭਰ ਜਾਣ ਕਾਰਨ ਹਰੀ ਨਹੀਂ ਹੋਈ ਜਿਸ ਕਾਰਨ ਕਿਸਾਨ ਦਾ ਤਕਰੀਬਨ 50 ਹਜ਼ਾਰ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਦਰਸ਼ਨ ਸਿੰਘ ਦੇ ਤਿੱਨ ਕਿਲੇ ਆਲੂ ਪੂਰੀ ਤਰ੍ਹਾਂ ਖਰਾਬ ਹੋ ਗਏ ਹਨ ਕਿਸਾਨ ਦਰਸ਼ਨ ਸਿੰਘ ਦਾ ਤਕਰੀਬਨ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਤਾਂ ਕਿ ਕਿਸਾਨ ਆਰਥਿਕ ਸੰਕਟ ਚੋਂ ਨਿਕਲ ਸਕਣ।