ਮਾਲਵਾ ਬਿਊਰੋ, ਚੰਡੀਗੜ੍ਹ:
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਵਿੱਚ ਭਾਵੇਂ ਹੀ ਵੱਡੇ ਪੱਧਰ ‘ਤੇ ਲੋਕ ਸ਼ਾਮਲ ਹੋ ਰਹੇ ਹਨ। ਪਰ ਚੋਣਾਂ ਦੇ ਐਣ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਮੰਗਲਵਾਰ ਦੇਰ ਰਾਤ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਰੂਬੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਠਿੰਡਾ ਦਿਹਾਤੀ ਸੀਟ ਜਿੱਤੀ ਸੀ।
ਆਪਣੇ ਟਵਿੱਟਰ ਹੈਂਡਲ ‘ਤੇ, ਉਸਨੇ ਕਿਹਾ, “ਸ੍ਰੀ ਅਰਵਿੰਦ ਕੇਜਰੀਵਾਲ ਜੀ ਕਨਵੀਨਰ, ਆਪ ਅਤੇ ਭਗਵੰਤ ਮਾਨ ਜੀ, ਇੱਥੇ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੈਂ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਿਹਾ ਹਾਂ। ਕਿਰਪਾ ਕਰਕੇ ਮੇਰਾ ਅਸਤੀਫਾ ਪ੍ਰਵਾਨ ਕਰੋ। ਰੁਪਿੰਦਰ ਕੌਰ ਰੂਬੀ (ਐਮ.ਐਲ.ਏ. ਬਠਿੰਡਾ ਦਿਹਾਤੀ)