PM ਮੋਦੀ ਨੇ ਕੀਤਾ ਵੱਡਾ ਐਲਾਨ,ਖੇਤੀ ਕਾਨੂੰਨ ਵਾਪਿਸ ਹੋਣ ਦੀ ਖੁਸ਼ੀ ਵਿਚ ਬੀਜੇਪੀ ਆਗੂ ਵੱਲੋਂ ਵੰਡੇ ਲੱਡੂ

ਭਵਾਨੀਗੜ੍ਹ (ਗੁਰਵਿੰਦਰ ਸਿੰਘ) ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਕਰੀਬ ਇਕ ਸਾਲ ਤੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਆਪਣਾ ਪ੍ਰਦਰਸ਼ਨ ਕਰ ਰਹੇ ਸੀ ਅਤੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਕਿ ਉਹ ਖੇਤੀ ਕਾਨੂੰਨ ਵਾਪਸ ਲੈਣ ਜਾ ਰਹੇ ਹਨ। ਇਸ ਫ਼ੈਸਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਸੁਆਗਤ ਕੀਤਾ ਗਿਆ ਅਤੇ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਇਸ ਮੌਕੇ ਜਿੱਥੇ ਕਿਸਾਨਾਂ ਵੱਲੋਂ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਬੀਜੇਪੀ ਆਗੂਆਂ ਦੇ ਵੱਲੋਂ ਵੀ ਲੱਡੂ ਵੰਡੇ ਜਾ ਰਹੇ ਹਨ । ਇਸ ਮੌਕੇ ਗੱਲਬਾਤ ਕਰਦਿਆਂ ਐਫ.ਸੀ.ਆਈ ਦੇ ਡਾਇਰੈਕਟਰ ਜੀਵਨ ਗਰਗ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਉਨ੍ਹਾਂ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਨਰਿੰਦਰ ਮੋਦੀ ਦਾ ਇਤਿਹਾਸਕ ਫ਼ੈਸਲਾ ਹੈ ਜਿਸ ਨੇ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਇਕ ਵੱਡਾ ਤੋਹਫਾ ਦੇਸ਼ ਭਰ ਦੇ ਕਿਸਾਨਾਂ ਨੂੰ ਦਿੱਤਾ ਹੈ।