ਭਵਾਨੀਗੜ੍ਹ (ਗੁਰਵਿੰਦਰ ਸਿੰਘ )ਹੈਰੀਟੇਜ ਪਬਲਿਕ ਸਕੂਲ, ਭਵਾਨੀਗੜ੍ਹ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲ ਕੈਂਪਸ ਵਿਚ ਸ਼ਬਦ ਕੀਰਤਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਹਾਊਸ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਿੱਤੇ ਗਏ ਸ਼ਬਦਾਂ ਦਾ ਹਰਮੋਨੀਅਮ, ਤਬਲਾ ਅਤੇ ਤੰਤੀ ਸਾਜਾਂ ਨਾਲ ਮਨੋਹਰ ਕੀਰਤਨ ਕੀਤਾ, ਸਾਰਾ ਮਾਹੌਲ ਰੂਹਾਨੀਅਤ ਵਾਲਾ ਹੋ ਗਿਆ। ਬੱਚਿਆਂ ਵਿੱਚ ਬਹੁਤ ਉਤਸ਼ਾਹ ਸੀ। ਇਸ ਮੁਕਾਬਲੇ ਵਿੱਚ ਸੁਭਾਸ਼ ਹਾਊਸ ਪਹਿਲੇ ਨੰਬਰ ਤੇ ਰਿਹਾ, ਨਹਿਰੂ ਦੂਜੇ ਤੇ ਅਤੇ ਗਾਂਧੀ-ਪਟੇਲ ਤੀਜੇ ਸਥਾਨ ਤੇ ਰਹੇ।
ਪ੍ਰਿੰਸੀਪਲ ਮੈਡਮ ਮੀਨੂੰ ਸੂਦ ਨੇ ਸਾਰੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਅਤੇ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਉਪਰ ਚੱਲਣ ਲਈ ਪ੍ਰੇਰਿਤ ਕੀਤਾ, ਉਹਨਾਂ ਨੇ ਆਖਿਆ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਅੱਜ ਦੇ ਇਸ ਪ੍ਰੋਗਰਾਮ ਵਿੱਚ ਸਾਰੇ ਬੱਚਿਆਂ ਨੇ ਚੰਗੇ ਸੁਰ ਵਿਚ ਗੁਰਬਾਣੀ ਦਾ ਕੀਰਤਨ ਕੀਤਾ, ਇਸ ਲਈ ਸਕੂਲ ਪ੍ਰਬੰਧਕ ਕਮੇਟੀ ਵੀ ਵਧਾਈ ਦੇ ਪਾਤਰ ਹਨ।
ਪ੍ਰਿੰਸੀਪਲ ਮੈਡਮ ਮੀਨੂੰ ਸੂਦ ਅਤੇ ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਬੱਚਿਆਂ ਦਾ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਇਨਾਮ ਦਿੱਤੇ ਗਏ। ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆ।