ਮਾਲਵਾ ਬਿਊਰੋ, ਚੰਡੀਗਡ਼੍ਹ
ਪੰਜਾਬ ਮੰਤਰੀ ਮੰਡਲ ਦੀ ਕੱਲ੍ਹ 29 ਨਵੰਬਰ ਨੂੰ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਾਢੇ ਚਾਰ ਵਜੇ ਪੰਜਾਬ ਭਵਨ ਸੈਕਟਰ ਤਿੰਨ ਚੰਡੀਗੜ੍ਹ ਵਿਖੇ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਡੇ ਫ਼ੈਸਲੇ ਲੈ ਸਕਦੀ ਹੈ।
ਦੱਸਣਾ ਏਹ ਵੀ ਬਣਦਾ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਐਲਾਨ ਕੀਤਾ ਜਾ ਚੁੱਕਿਆ ਹੈ।
ਜਦੋਂ ਕਿ ਕੱਲ੍ਹ ਨੂੰ ਹੀ ਕੱਚੇ ਅਧਿਆਪਕਾਂ ਦੇ ਨਾਲ ਵੀ ਸਰਕਾਰ ਦੀ ਮੀਟਿੰਗ ਹੈ।
ਉਮੀਦ ਹੈ ਕਿ ਕੱਚੇ ਅਧਿਆਪਕਾਂ ਦੀਆਂ ਮੰਗਾਂ ਕੱਲ੍ਹ ਮੰਨ ਲਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਵੀ ਪਾਸ ਹੋ ਸਕਦਾ ਹੈ।