Breaking–ਕੋਰੋਨਾ ਕਹਿਰ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ

ਮਾਲਵਾ ਬਿਊਰੋ, ਚੰਡੀਗੜ੍ਹ:
ਵਿਸ਼ਵ ਭਰ ਦੇ ਕੁਝ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਰੂਪਾਂ ਦੇ ਸਾਹਮਣੇ ਆਉਣ ‘ਤੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਰੂਪ ਸਾਹਮਣੇ ਆਏ ਹਨ, ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਪਣਾ ਕੋਵਿਡ ਟੈਸਟ ਕਰਵਾਉਣਾ ਪਵੇਗਾ।

7 ਦਿਨਾਂ ਲਈ ਕੁਆਰੰਟੀਨ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ.ਪੀ. ਸੋਨੀ ਨੇ ਇਹ ਜਾਣਕਾਰੀ ਦਿੱਤੀ।

ਸੋਨੀ ਨੇ ਕਿਹਾ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਪੰਜਾਬ ਵਿੱਚ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਨਜ਼ਰ ਰੱਖੀ ਜਾਵੇ ਅਤੇ ਉਨ੍ਹਾਂ ਨੂੰ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਓ.ਪੀ ਸੋਨੀ, ਵਿਭਾਗ ਦੇ ਸੀਨੀਅਰ ਅਧਿਕਾਰੀ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ.ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ.ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ.ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ: ਓ.ਪੀ. ਗੋਜਰਾ ਦੇ ਡਾਇਰੈਕਟਰ ਹੈਲਥ ਸਰਵਿਿਸਜ਼ ਸਮੇਤ ਕਈ ਹੋਰਾਂ ਨਾਲ ਇਸ ਨਵੀਂ ਖਤਰੇ ਨਾਲ ਨਜਿੱਠਣ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੀ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਲਈ ਕੁਆਰੰਟੀਨ ਵੀ ਕੀਤਾ ਜਾ ਰਿਹਾ ਹੈ।