ਦਿੱਲੀ ‘ਚ ਪੈਟਰੋਲ 8 ਰੁਪਏ ਸਸਤਾ, ਡੀਜ਼ਲ ਦੇ ਵੀ ਘਟੇ ਰੇਟ

ਨਵੀਂ ਦਿੱਲੀ :
ਰਾਜਧਾਨੀ ਦਿੱਲੀ ਵਿਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ। ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁੱਧਵਾਰ ਸਵੇਰੇ ਕੈਬਨਿਟ ਦੀ ਬੈਠਕ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵਸਤੂ ਅਤੇ ਸੇਵਾ ਟੈਕਸ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਬਾਅਦ ਦਿੱਲੀ ‘ਚ ਪੈਟਰੋਲ 8 ਰੁਪਏ ਪ੍ਰਤੀ ਲੀਟਰ ਤਕ ਸਸਤਾ ਹੋ ਸਕਦਾ ਹੈ। ਬੁੱਧਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ। ਅਜਿਹੇ ‘ਚ ਵੈਟ ਘੱਟ ਹੋਣ ਤੋਂ ਬਾਅਦ ਦਿੱਲੀ ‘ਚ ਪੈਟਰੋਲ 95 ਰੁਪਏ ਪ੍ਰਤੀ ਲੀਟਰ ‘ਤੇ ਆ ਜਾਵੇਗਾ।

ਦੱਸ ਦੇਈਏ ਕਿ ਪਿਛਲੇ ਮਹੀਨੇ ਹੀ ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਦੇ ਉਦੇਸ਼ ਨਾਲ ਕੇਂਦਰ ਸਰਕਾਰ ਨੇ ਡਿਊਟੀ ‘ਚ ਕਟੌਤੀ ਦਾ ਐਲਾਨ ਕੀਤਾ ਸੀ।

ਇਸ ਤੋਂ ਬਾਅਦ ਹਰਿਆਣਾ, ਯੂਪੀ ਤੇ ਰਾਜਸਥਾਨ ਸਣੇ ਸਾਰੇ ਰਾਜਾਂ ਨੇ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ ਪਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਅਜੇ ਤਕ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕਟੌਤੀ ਨਹੀਂ ਕੀਤੀ ਹੈ।