ਸੰਗਰੂਰ (ਮਾਲਵਾ ਬਿਯੂਰੋ) ਜਪਹਰ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਅਤੇ ਭਾਈ ਗੁਰਦਾਸ ਕਾਲਜ ਦੇ ਚੇਅਰਮੈਨ ਡਾ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵੱਲੋਂ ਪਿੰਡ ਮੰਗਵਾਲ ਦੇ ਗ਼ਰੀਬ ਪਰਿਵਾਰ ਦੀ ਇਲਾਜ ਕਰਵਾ ਕੇ ਸਹਾਇਤਾ ਕੀਤੀ ਗਈ। ਡਾ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਦੱਸਿਆ ਕਿ ਪਿੰਡ ਮੰਗਵਾਲ ਦੇ ਬਲਦੇਵ ਸਿੰਘ ਉਰਫ ਸੰਘਾ ਯੂ ਕੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਸੀ ਕਿ ਪਿਛਲੇ ਮਹੀਨਾ ਅਚਾਨਕ ਉਸ ਦਾ ਐਕਸੀਡੈਂਟ ਹੋ ਗਿਆ ਜਿਸ ਕਾਰਨ ਉਸ ਨੇ ਬਹੁਤ ਹੀ ਮੁਸ਼ਕਿਲ ਨਾਲ ਚੰਡੀਗੜ੍ਹ ਵਿਖੇ ਇਲਾਜ ਕਰਵਾਉਣਾ ਸ਼ੁਰੂ ਕੀਤਾ। ਘਰ ਵਿੱਚ ਬਲਦੇਵ ਸਿੰਘ ਇਕੱਲਾ ਹੀ ਕਮਾਉਣ ਵਾਲਾ ਸੀ ਜਿਸ ਕਾਰਨ ਉਸ ਦਾ ਐਕਸੀਡੈਂਟ ਹੋਣ ਤੋਂ ਬਾਅਦ ਘਰ ਦੇ ਹਾਲਾਤ ਨਾਜ਼ੁਕ ਹੋ ਗਏ ਜਿਸ ਕਾਰਨ ਉਹ ਦਵਾਈ ਲੈਣ ਤੋਂ ਵੀ ਅਸਮਰੱਥ ਸਨ। ਡਾ ਮਿੰਕੂ ਜਵੰਧਾ ਨੇ ਦੱਸਿਆ ਕਿ ਇਲਾਜ ਕਰਵਾਉਣ ਲਈ ਸਾਡੀ ਸੰਸਥਾ ਜਪਹਰ ਵੈੱਲਫੇਅਰ ਸੁਸਾਇਟੀ ਵੱਲੋਂ ਐਂਬੂਲੈਂਸ ਦਾ ਇੰਤਜ਼ਾਮ ਕਰਕੇ ਬਲਦੇਵ ਸਿੰਘ ਨੂੰ ਇਲਾਜ ਲਈ ਚੰਡੀਗੜ੍ਹ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਜੈਪੁਰ ਵੈੱਲਫੇਅਰ ਸੁਸਾਇਟੀ ਬਣਾਈ ਗਈ ਹੈ ਜੋ ਲਗਾਤਾਰ ਲੋੜਵੰਦ ਪਰਿਵਾਰਾਂ ਦੀ ਮੱਦਦ ਕਰ ਰਹੀ ਹੈ। ਇਸ ਮੌਕੇ ਮਜ਼ਦੂਰ ਬਲਦੇਵ ਸਿੰਘ ਦੇ ਪਰਿਵਾਰ ਨੇ ਡਾ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।