ਮਾਲਵਾ ਬਿਊਰੋ, ਚੰਡੀਗਡ਼੍ਹ:
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਇਸ ਵਾਰ 9 ਦਸੰਬਰ 2021 ਦਿਨ ਵੀਰਵਾਰ ਦੁਪਹਿਰ ਸਾਢੇ ਤਿੰਨ ਵਜੇ ਪੰਜਾਬ ਭਵਨ ਸੈਕਟਰ ਤਿੰਨ ਚੰਡੀਗਡ਼੍ਹ ਵਿਖੇ ਰੱਖੀ ਗਈ ਹੈ।
ਜਾਣਕਾਰੀ ਮੁਤਾਬਕ ਇਸ ਮੀਟਿੰਗ ਦੇ ਵਿੱਚ ਪੰਜਾਬ ਕੈਬਨਿਟ ਵੱਡੇ ਫ਼ੈਸਲੇ ਲੈ ਸਕਦੀ ਹੈ। ਇਸ ਤੋਂ ਪਹਿਲਾਂ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਜਾ ਚੁੱਕਾ ਹੈ, ਪਰ ਉਸ ਦਾ ਨੋਟੀਫਿਕੇਸ਼ਨ ਹਾਲੇ ਤੱਕ ਜਾਰੀ ਨਹੀਂ ਹੋਇਆ।
ਜਿਸ ਦੇ ਕਾਰਨ ਕੱਚੇ ਮੁਲਾਜ਼ਮ ਹਾਲੇ ਵੀ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਹੋਰ ਵੱਡਾ ਤੋਹਫਾ ਦੇ ਸਕਦੀ ਹੈ। ਬਾਕੀ 9 ਦਸੰਬਰ 2021 ਨੂੰ ਹੋਣ ਵਾਲੀ ਮੀਟਿੰਗ ਵਿਚ ਹੀ ਪਤਾ ਲੱਗੇਗਾ ਕਿ ਸਰਕਾਰ ਕਿਹੜੇ ਵੱਡੇ ਐਲਾਨ ਕਰਦੀ ਹੈ।