ਭਵਾਨੀਗੜ (ਗੁਰਵਿੰਦਰ ਸਿੰਘ)ਅੱਜ ਭਵਾਨੀਗੜ੍ਹ ਵਿਖੇ ਗੁਰੂ ਤੇਗ ਬਹਾਦਰ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਵਿਸ਼ਾਲ ਕਬੱਡੀ ਕੱਪ ਕਰਵਾਇਆ ਗਿਆ। ਜਿੱਥੇ ਕਬੱਡੀ ਕੱਪ ਵਿੱਚ ਇਲਾਕੇ ਦੀਆਂ ਬਹੁਤ ਸਾਰੀਆਂ ਨਾਮਵਰ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਉਥੇ ਹੀ ਇਸ ਟੂਰਨਾਮੈਂਟ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਉਨ੍ਹਾਂ ਵੱਲੋਂ ਕਲੱਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਨਾਲ ਲੈ ਕੇ ਇਸ ਟੂਰਨਾਮੈਂਟ ਦਾ ਪਹਿਲਾ ਮੈਚ ਆਰੰਭ ਕਰਵਾਇਆ ਗਿਆ ਅਤੇ ਦੋਵੇਂ ਟੀਮਾਂ ਨਾਲ ਯਾਦਗਾਰੀ ਫੋਟੋ ਵੀ ਕਰਵਾਈ ਗਈ।
ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਮਕਸਦ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਹੋਈ ਜਿੱਤ ਦੀ ਖੁਸ਼ੀ ਮਨਾਉਂਦਿਆਂ ਇਸ ਜਿੱਤ ਨੂੰ ਸਮਰਪਿਤ ਕੀਤਾ ਗਿਆ ਹੈ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅੱਜ ਦੀ ਇਸ ਭੱਜ-ਦੌੜ ਵਾਲੀ ਜ਼ਿੰਦਗੀ ਵਿੱਚ ਖੇਡਾਂ ਦਾ ਬਹੁਤ ਅਹਿਮ ਰੋਲ ਹੈ। ਜਿੱਥੇ ਖੇਡਾਂ ਸਰੀਰਕ ਤੰਦਰੁਸਤੀ ਪ੍ਰਦਾਨ ਕਰਦੀਆਂ ਨੇ ਉੱਥੇ ਹੀ ਮਾਨਸਿਕ ਤਣਾਅ ਤੋਂ ਵੀ ਮੁਕਤੀ ਦਿਵਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਗਲਤ ਸੰਗਤ ਵਿੱਚ ਜਾਣ ਤੋਂ ਵੀ ਰੋਕਦੀਆਂ ਹਨ। ਇਸ ਮੌਕੇ ਕਲੱਬ ਪ੍ਰਧਾਨ ਜਗਦੀਸ਼ ਸਿੰਘ ਮੋਹਲੀ ਅਤੇ ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਜੱਜ ਸਰਪੰਚ ਬਾਲਦ ਖੁਰਦ ਤੇ ਪ੍ਰਦੀਪ ਸਿੰਘ ਤੇਜਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਵੱਲੋਂ ਤਲਵਿੰਦਰ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।