ਮਾਲਵਾ ਬਿਊਰੋ, ਚੰਡੀਗੜ/ਜੈਪੁਰ–
ਭਾਰਤ ਦੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕਰੋਨਾ ਦੇ ਨਵੇਂ ਵੇਰੀਐਂਟ ਨੇ ਜਿੱਥੇ ਕਈ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੈ, ਉਥੇ ਹੀ ਭਾਰਤ ਦੇ ਵਿੱਚ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਦੇ ਵੱਲੋਂ ਨਵੇਂ ਨਵੇਂ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।
ਤਾਜ਼ਾ ਜਾਣਕਾਰੀ ਦੇ ਮੁਤਾਬਕ ਹੁਣ ਰਾਜਸਥਾਨ ਸਰਕਾਰ ਦੇ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ। ਜਿਸ ਵਿੱਚ ਰਾਜਸਥਾਨ ਸਰਕਾਰ ਨੇ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਨੂੰ ਅੱਜ ਯਾਨੀਕਿ 6 ਦਸੰਬਰ ਤੋਂ ਅਗਲੇ ਹੁਕਮਾਂ ਤਕ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।
ਸਰਕਾਰ ਦੁਆਰਾ ਜਾਰੀ ਪੱਤਰ ਵਿਚ ਸਾਰੇ ਵਿਦਿਆਰਥੀਆਂ ਦੀਆਂ ਕਲਾਸਾਂ ਆਨਲਾਈਨ ਲਗਾਉਣ ਦਾ ਆਦੇਸ਼ ਵੀ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਸ ਸੰਬੰਧੀ 13 ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਸੂਚਿਤ ਕਰ ਦਿੱਤਾ ਗਿਆ ਹੈ।