ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕੋਰੋਨਾ ਦਾ ਕਹਿਰ; 5 ਸਕੂਲ ਹੋਏ ਬੰਦ

ਚੰਡੀਗੜ੍ਹ/ਫਿਰੋਜ਼ਪੁਰ:

ਕਰੋਨਾ ਕਾਰਨ ਪੰਜਾਬ ਦਾ 5ਵਾਂ ਸਕੂਲ ਬੰਦ ਹੋ ਗਿਆ ਹੈ। ਕਰੋਨਾ ਦੇ ਨਵੇਂ ਵੇਰੀਐਂਟ ਓਮਿਓਕਰੋਨ ਦੇ ਭਾਰਤ ਵਿੱਚ 4 ਮਰੀਜ਼ ਪਾਜ਼ਿਟਿਵ ਪਾਏ ਗਏ ਹਨ ਜਿਸ ਕਾਰਨ ਤੀਜੀ ਲਹਿਰਾਂ ਦਾ ਖ਼ਤਰਾ ਬਣਿਆ ਹੋਇਆ ਹੈ।

ਉੱਥੇ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪਾਜ਼ਿਟਿਵ ਪਾਏ ਜਾਣ ਤੇ ਵਿਦਿਆਰਥੀਆਂ ਤੇ ਮਾਪਿਆਂ ਦੇ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਸ਼ਨੀਵਾਰ 4 ਦਸੰਬਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 9 ਵਿਦਿਆਰਥੀਆਂ ਦੀ ਕਰੋਨਾ ਟੈੱਸਟ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਸਰਕਾਰੀ ਸਕੂਲ ਦੇ 110 ਵਿਦਿਆਰਥੀਆਂ ਦੇ ਟੈੱਸਟ ਕੀਤੇ ਗਏ ਸਨ।
ਜਿਨ੍ਹਾਂ ਵਿੱਚੋਂ 9 ਵਿਦਿਆਰਥੀਆਂ ਦੀ ਰਿਪੋਰਟ ਕਰੋਨਾ ਪਾਜ਼ਿਟਿਵ ਪਾਈ ਗਈ ਹੈ ਜਿਸ ਕਾਰਨ ਸਕੂਲ ਨੂੰ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।

ਪਿਛਲੇ ਦਿਨੀਂ ਜ਼ਿਲ੍ਹਾ ਮੁਕਤਸਰ ਦੇ ਇੱਕ ਸਰਕਾਰੀ ਸਕੂਲ ਵਿਚ ਟੈਸਟਿੰਗ ਦੌਰਾਨ 14 ਵਿਦਿਆਰਥੀ ਕਰੋਨਾ ਪਾਜ਼ਿਟਿਵ ਪਾਏ ਗਏ ਜਿਸ ਕਾਰਨ ਸਕੂਲ ਨੂੰ ਬੰਦ ਕਰਨਾ ਪਿਆ ਇਸਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ 33 ਵਿਦਿਆਰਥੀ ਕੋਰੋਨਾ ਪੋਜਟਿਵ ਪਾਏ ਜਾਣ ਤੇ ਸਕੂਲ ਨੂੰ ਬੰਦ ਕਰਨਾ ਪਿਆ ।
ਜ਼ਿਲ੍ਹਾ ਰੂਪਨਗਰ ਦੇ ਨੰਗਲ ਤਹਿਸੀਲ ਵਿਖੇ ਇੱਕ ਪ੍ਰਾਈਵੇਟ ਸਕੂਲ ਵਿੱਚ 3 ਵਿਦਿਆਰਥੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਦੀ ਖ਼ਬਰ ਹੈ ਇਹ ਸਕੂਲ ਵੀ ਪ੍ਰਸ਼ਾਸਨ ਵੱਲੋਂ ਬੰਦ ਕੀਤਾ ਗਿਆ ਸਨ।

ਇਸਦੇ ਨਾਲ ਹੀ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਟੈੱਸਟ ਕੀਤੇ ਗਏ ਸਨ ਅਤੇ ਉੱਥੇ ਦੇ ਸਕੂਲ ਵਿੱਚ 7 ਵਿਦਿਆਰਥੀ ਕਰੋਨਾ ਪਾਏ ਗਏ ਸਨ।