ਵੱਡੀ ਖ਼ਬਰ: ਟਿਕਰੀ ਬਾਰਡਰ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇੱਕ ਕਿਸਾਨ ਦੀ ਮੌਤ, ਕਈ ਜ਼ਖਮੀ

ਮਾਲਵਾ ਬਿਊਰੋ, ਚੰਡੀਗਡ਼੍ਹ/ਨਵੀਂ ਦਿੱਲੀ

ਅੱਜ ਸ਼ਨੀਵਾਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਕਿਸਾਨਾਂ ਦੀ ਘਰ ਵਾਪਸੀ ਹੈ ਅਤੇ ਇਸੇ ਦੇ ਚੱਲਦਿਆਂ ਟਿਕਰੀ ਬਾਰਡਰ ਤੋਂ ਕਿਸਾਨ ਆਪਣਾ ਅੰਦੋਲਨ ਖ਼ਤਮ ਕਰਕੇ ਵਾਪਸ ਘਰਾਂ ਨੂੰ ਪਰਤ ਰਹੇ ਹਨ।

ਇਸੇ ਦੌਰਾਨ ਅੱਜ ਸਵੇਰੇ ਕਰੀਬ 7 ਵਜੇ ਨੈਸ਼ਨਲ ਹਾਈਵੇਅ 9 ‘ਤੇ ਹਿਸਾਰ ‘ਚ ਵੱਡਾ ਹਾਦਸਾ ਵਾਪਰ ਗਿਆ।

ਖਬਰਾਂ ਦੇ ਮੁਤਾਬਕ ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ।

ਇਸ ਹਾਦਸੇ ‘ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਕਿਸਾਨ ਅਜੇ ਪ੍ਰੀਤ, ਗੋਗਾ ਅਤੇ ਦਾਰਾ ਸਿੰਘ ਜ਼ਖਮੀ ਹੋ ਗਏ।

ਪੁਲਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।