ਨਵੀਂ ਦਿੱਲੀ-
ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਗੋਆ ਸੂਬੇ ਦੀ ਭਾਜਪਾ ਵਿਧਾਇਕਾ ਅਲੀਨਾ ਸਲਧਾਨਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ।
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦੱਸਿਆ ਕਿ ਗੋਆ ਤੋਂ ਭਾਜਪਾ ਦੀ ਵਿਧਾਇਕਾ ਅਲੀਨਾ ਸਲਧਾਨਾ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਕੇਜਰੀਵਾਲ ਨੇ ਕਿਹਾ ਕਿ ਆਪਣੇ ਇਕ ਜਾਰੀ ਬਿਆਨ ਵਿੱਚ ਕਿਹਾ ਕਿ ਗੋਆ ਦੀ ਰਾਜਨੀਤੀ ਬਹੁਤ ਜ਼ਿਆਦਾ ਭ੍ਰਿਸ਼ਟਾਚਾਰ ਹੈ, ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਗੋਆ ਦੇ ਅੰਦਰੋਂ ਭ੍ਰਿਸ਼ਟਾਚਾਰ ਲੀਡਰ ਸਲਾਖਾਂ ਪਿੱਛੇ ਸੁੱਟੇ ਜਾਣਗੇ।