ਕਪੂਰਥਲਾ:
ਲੰਘੇ ਦਿਨ ਸ਼੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ, ਜਿਸ ਨੇ ਸਿੱਖਾਂ ਦੇ ਨਾਲ-ਨਾਲ ਪੰਜਾਬ ਦੇ ਸਾਰੇ ਵਰਗਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅੰਮ੍ਰਿਤਸਰ ਤੋਂ ਬਾਅਦ ਅੱਜ ਮੁੜ ਕਪੂਰਥਲਾ ਦੇ ਪਿੰਡ ਨਿਜਾਮਪੁਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮੌਕੇ ‘ਤੇ ਮੌਜੂਦ ਪਿੰਡ ਦੇ ਲੋਕਾਂ ਨੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ, ਜਿਸ ਦੀ ਉਨ੍ਹਾਂ ਵਲੋਂ ਕੁੱਟਮਾਰ ਕੀਤੀ ਗਈ। ਪੰਜਾਬੀ ਜਾਗਰਣ ਦੀ ਖ਼ਬਰ ਮੁਤਾਬਕ, ਭੜਕੇ ਲੋਕਾਂ ਨੇ ਪੁਲਿਸ ‘ਤੇ ਤਲਵਾਰ ਨਾਲ ਹਮਲਾ ਵੀ ਕੀਤਾ।