ਭਵਾਨੀਗੜ੍ਹ( ਗੁਰਵਿੰਦਰ ਸਿੰਘ ਭਵਾਨੀਗੜ੍ਹ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿਖੇ ਪੱਕੇ ਧਰਨੇ ਦੌਰਾਨ ਸੰਯੁਕਤ ਪ੍ਰੈਸ ਕਲੱਬ ਭਵਾਨੀਗੜ੍ਹ ਰਜਿ ਨਾਲ ਸਬੰਧਤ ਸਮੂਹ ਪੱਤਰਕਾਰਾਂ ਦਾ ਸ਼ਨਮਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਹਰਜੀਤ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਅਤੇ ਗੁਰਤੇਜ ਸਿੰਘ ਭੱਟੀਵਾਲ ਨੇ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਮੋਦੀ ਸਰਕਾਰ ਖਿਲਾਫ ਕਿਸਾਨ ਸੰਘਰਸ਼ ਦੌਰਾਨ ਵੱਖ ਵੱਖ ਅਦਾਰਿਆਂ ਨਾਲ ਸਬੰਧਤ ਫੀਲਡ ਦੇ ਪੱਤਰਕਾਰਾਂ ਵੱਲੋਂ ਧੜੱਲੇ ਨਾਲ ਕਵਰੇਜ ਕਰਕੇ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਬਲਾਕ ਦੇ ਸਮੂਹ ਪੱਤਰਕਾਰਾਂ ਦਾ ਸ਼ਨਮਾਨ ਕਰਕੇ ਆਪਣੀ ਸਾਂਝ ਨੂੰ ਹੋਰ ਮਜਬੂਤ ਕਰਨਾ ਚਾਹੁੰਦੇ ਹਨ। ਇਸ ਮੌਕੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਮੱਟਰਾਂ ਨੇ ਸਮੂਹ ਪੱਤਰਕਾਰ ਭਾਈਚਾਰੇ ਦੀ ਤਰਫੋਂ ਕਿਸਾਨ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰਾਂ ਨੇ ਆਪਣੇ ਵੱਲੋਂ ਬਣਦਾ ਫਰਜ ਨਿਭਾਇਆ ਹੈ ਅਤੇ ਅੱਗੇ ਨੂੰ ਵੀ ਇਸ ਤੇ ਪਾਬੰਦ ਰਹਿਣਗੇ।
ਟੌਲ ਪਲਾਜ਼ਾ ਕਾਲਾਝਾੜ ਵਿਖੇ ਪੱਤਰਕਾਰਾਂ ਦਾ ਸ਼ਨਮਾਨ ਕਰਦੇ ਹੋਏ ਕਿਸਾਨ ਆਗੂ।