ਪੰਜਾਬ ਦੇ ਸਾਰੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਕੱਲ੍ਹ 24 ਦਸੰਬਰ ਤੋ'

ਮਾਲਵਾ ਬਿਊਰੋ, ਚੰਡੀਗੜ੍ਹ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਰਾਹੀਂ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ(ਐ.ਸਿ) ਰਾਜੀਵ ਛਾਬੜਾ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਕੱਲ੍ਹ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਸਮੂਹ ਸਕੂਲ ਮੁਖੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਕੁੱਝ ਸਕੂਲਾਂ ਵੱਲੋਂ ਹਦਾਇਤਾਂ ਦੀ ਪਾਲਨਾ ਨਹੀਂ ਕੀਤੀ ਜਾਂਦੀ।

ਜਿਸ ਕਾਰਨ ਵਿਦਿਆਰਥੀਆਂ ਦੇ ਮਾਪਿਆਂ ਤੋ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਇਸ ਲਈ ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।