ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪੰਜਾਬ ਦੀਆਂ ਆਸਾਂ ਵਰਕਰਜ ਅਤੇ ਆਸਾਂ ਫੈਸਿਲੀਟੇਟਰ ਦੇ ਇੱਕ ਸਾਂਝੇ ਮੋਰਚੇ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਘੱਟੋ-ਘੱਟ ਉਜਰਤ ਲਾਗੂ ਕੀਤਾ ਜਾਵੇ ਜੋ ਕਿ ਗੁਆਂਢੀ ਸੂਬਿਆਂ ਵਿਚ ਲਾਗੂ ਕੀਤਾ ਹੋਇਆ ਜਦੋਂ ਪੰਜਾਬ ਦੇ ਇਸ ਸੰਬੰਧਤ ਮਹਿਕਮੇ ਨਾਲ ਗੱਲਬਾਤ ਕਰਦੇ ਹਾਂ ਇਹ ਕਹਿ ਕੇ ਖੈਹੜਾ ਛੁਡਵਾ ਲੈਂਦੇ ਹਨ ਕਿ ਇਹ ਕੇਂਦਰ ਸਰਕਾਰ ਦੀ ਸਕੀਮ ਹੈ ਪਰ ਅਸੀਂ ਪੰਜਾਬ ਸਰਕਾਰ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਉਹਨਾਂ ਸੂਬਿਆਂ ਵਿਚ ਕੇਂਦਰ ਸਰਕਾਰ ਸ਼ਾਮਲ ਨਹੀਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਰਾਣੋਂ ਖੇੜੀ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕਰਦੇ ਕਿ ਸਾਡੀ ਉਜਰਤ ਲਾਗੂ ਕੀਤਾ ਜਾਵੇ। ਇਸ ਮੌਕੇ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ 23 ਦਸੰਬਰ ਤੋਂ 30 ਦਸੰਬਰ ਤੱਕ ਆਪਣੇ ਆਪਣੇ ਸਿਵਲ ਹਸਪਤਾਲ ਵਿੱਚ ਕੰਮ ਦਾ ਮੁਕੰਮਲ ਦੀ ਹੜਤਾਲ ਕੀਤੀ ਜਾਵੇਗੀ ਅਤੇ 31 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਮੁੱਖ ਮੰਤਰੀ ਉਪ ਮੰਤਰੀ ਉਮ ਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 28 ਦਸੰਬਰ ਨੂੰ ਭਵਾਨੀਗੜ੍ਹ ਹਸਪਤਾਲ ਵਿੱਚ ਰੈਲੀ ਦਾ ਵੀ ਐਲਾਨ ਕੀਤਾ । ਇਸ ਮੌਕੇ ਰਾਣੋਂ ਖੇੜੀ ਗਿੱਲ ਸੂਬਾ ਪ੍ਰਧਾਨ, ਪਰਮਜੀਤ ਕੌਰ ਮਾਨ ਸੂਬਾ ਪ੍ਰਧਾਨ, ਅਮਰਜੀਤ ਕੌਰ ਰਣ ਸਿੰਘ ਵਾਲਾ ਆਦਿ ਹਾਜ਼ਰ ਸਨ