ਚੰਡੀਗੜ੍ਹ
ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆ ਰਹੇ ਹਨ।
ਜਗਬਾਣੀ ਦੀ ਖ਼ਬਰ ਮੁਤਾਬਿਕ, ਦੱਸਿਆ ਜਾ ਰਿਹਾ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨਗੇ ਅਤੇ ਇਥੇ ਰੈਲੀ ਨੂੰ ਵੀ ਸੰਬੋਧਨ ਕਰਨਗੇ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਫ਼ਿਰੋਜ਼ਪੁਰ ‘ਚ ਸੈਟੇਲਾਈਟ ਪ੍ਰੋਜੈਕਟ ਦਾ ਉਦਘਾਟਨ ਵੀ ਕਰਨਗੇ।
ਉਥੇ ਹੀ ਦੂਜੇ ਪਾਸੇ ਸਿਆਸੀ ਗਲਿਆਰਿਆਂ ‘ਚ ਕਾਫ਼ੀ ਦਿਨਾਂ ਤੋਂ ਚਰਚਾ ਚੱਲ ਰਹੀ ਹੈ ਕਿ ਮੋਦੀ ਵੱਲੋਂ ਪੰਜਾਬ ਦੌਰੇ ਦੌਰਾਨ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।