ਸੰਗਰੂਰ, 1 ਜਨਵਰੀ (ਰਸ਼ਪਿੰਦਰ ਸਿੰਘ ) : ਮਹਾਰਾਜਾ ਅਗਰਸੈਨ ਚੌਂਕ ਵਿਚ ਅੱਜ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸ਼ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਸੰਗਰੂਰ ਤੋਂ ਮੁੱਖ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਲੰਗਰ ਲਗਾਇਆ ਗਿਆ। ਉਹਨਾਂ ਸਮੁੱਚੀਆਂ ਸੰਗਤਾਂ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਵਲੋਂ ਲੰਗਰ ਵਰਤਾਉਣ ਦੀ ਸੇਵਾ ਵੀ ਨਿਭਾਈ ਗਈ। ਇਸ ਮੌਕੇ ਮਾਸਟਰ ਤੇਜਿੰਦਰ ਸਿੰਘ ਸੰਘਰੇੜੀ ਜਿਲ੍ਹਾ ਪ੍ਰਧਾਨ ਸ਼ਰੋਮਣੀ ਅਕਾਲੀ ਦਲ (ਸ਼ਹਿਰੀ), ਬੀਬੀ ਪਰਮਜੀਤ ਕੌਰ ਵਿਰਕ ਜਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਚਿੰਤਵੰਤ ਸਿੰਘ (ਹਨੀ ਮਾਨ) ਜਿਲ੍ਹਾ ਪ੍ਰਧਾਨ ਯੂਥ ਵਿੰਗ ਸ਼ਹਿਰੀ, ਨਰੇਸ਼ ਕੁਮਾਰ ਪ੍ਰਿੰਸੀਪਲ, ਇੰਦਰਪਾਲ ਸਿੰਘ ਸਿਬੀਆ ਕੌਂਸਲਰ, ਐਡ. ਦਲਜੀਤ ਸਿੰਘ ਸੇਖੋਂ, ਐਡ. ਸੁਰਜੀਤ ਸਿੰਘ ਸੇਖੋਂ, ਰਘਵੀਰ ਸਿੰਘ ਨਾਗਰਾ, ਨਿਰਮਲ ਸਿੰਘ ਮੱਟੂ, ਕੇਵਲ ਸਿੰਘ, ਜਥੇਦਾਰ ਸਵਰਨ ਸਿੰਘ, ਸੁਖਵੀਰ ਸਿੰਘ ਪੂਨੀਆ, ਅਮਰੀਕ ਸਿੰਘ ਗੰਗਾ ਸਿੰਘ ਵਾਲਾ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ ।